शिक्षा मंत्री विजय इंदर सिंगला ने शिक्षा विभाग के अधिकारियों को कर्फ्यू बरनाला के दौरान माता-पिता से फीस की मांग करने वाले निजी स्कूलों पर सख्त कार्रवाई करने का निर्देश दिया

6 अप्रैल (निर्मल कुमार) कोरुनावई से विजय इंदर सिंगला ने पूरी दुनिया को बताया। इसके कारण, पंजाब के सभी स्कूलों को एक प्रवेश पत्र जारी किया गया है, जिसमें उन्हें प्रवेश लेने और स्थिति सामान्य होने तक फीस लेने पर रोक है। दिए गए थे। उन्होंने कहा, हालांकि, कुछ निजी स्कूल विभिन्न मीडिया के माध्यम से माता-पिता को संदेश भेजने के लिए इन निर्देशों का उल्लंघन कर रहे थे। पटियाला जिले के भूपिंद्र रोड स्थित डीएवी, संगरूर जिले के एलए फाउंडेशन सहित छह ऐसे स्कूलों को कारण बताओ नोटिस जारी किए गए हैं। सार्वजनिक स्कूलों में भूपिंद्रा इंटरनेशनल स्कूल, लुधियाना में दिल्ली पब्लिक स्कूल, एंजल्स पैराडाइज स्कूल अमृतसर और फरीदकोट जिले में माउंट लिटेरा ज़ी स्कूल शामिल हैं। शिक्षा मंत्री ने चेतावनी जारी करते हुए कहा कि यदि किसी भी स्कूल में कोई भविष्य के मुद्दे थे। यदि यह आता है, तो जिला मजिस्ट्रेटों द्वारा स्कूलों को पहले बंद कर दिया जाएगा और बाद में उन्हें एक कारण दिया जाएगा। जारी किए जाएंगे। कैबिनेट मंत्री ने कहा कि 23 मार्च, 2020 को शिक्षा विभाग द्वारा जारी एक पत्र में, सभी स्कूलों को सभी एनजीओ द्वारा निर्देश दिया गया था कि कोरोना वायरस के कारण उत्पन्न परिस्थितियों के कारण, वर्ष 2020-21 के लिए प्रवेश की समय सीमा को संशोधित किया जाना चाहिए। और एक बार स्थिति में सुधार होने के बाद, शुल्क का भुगतान करने के लिए एक महीने का समय उपलब्ध होना चाहिए। उन्होंने कहा कि इन आदेशों के जरिए लॉकडाउन लागू होने तक किसी भी तरह का जुर्माना या लेट फीस लगाने की मनाही थी। समय दिया गया है और अगर ये स्कूल सॉलिसी का जवाब देने में असमर्थ हैं तो उनकी मान्यता या आपत्ति प्रमाण पत्र (एनओसी) निरस्त कर दिया जाएगा। इन स्कूलों के अलावा, यदि कर्फ्यू के दौरान किसी अन्य स्कूल की फीस की मांग की जाती है, तो छात्र या उनके माता-पिता अपनी शिकायत सीधे अपने ई-मेल, vijayindersingla@gmail.com पर भेज सकते हैं।

 

ਸਿੱਖਿਆ ਮੰਤਰੀ ਵਿਜੈ ਇੰਦਰ ਸਿੰਗਲਾ ਵੱਲੋਂ ਕਰਫਿਊ ਦੌਰਾਨ ਮਾਪਿਆਂ ਤੋਂ ਫੀਸਾਂ ਮੰਗਣ ਵਾਲੇ ਪ੍ਰਾਈਵੇਟ ਸਕੂਲਾਂ ‘ਤੇ ਸਿੱਖਿਆ ਵਿਭਾਗ ਦੇ ਅਧਿਕਾਰੀਆਂ ਨੂੰ ਸਖ਼ਤ ਕਾਰਵਾਈ ਕਰਨ ਲਈ ਜਾਰੀ ਕੀਤੀਆਂ ਹਦਾਇਤਾਂ ਬਰਨਾਲਾ, 6 ਅਪ੍ਰੈਲ (ਨਿਰਮਲ ਕੁਮਾਰ )ਵਿਜੈ ਇੰਦਰ ਸਿੰਗਲਾ ਨੇ ਦੱਸਿਆ ਕਿ ਕੋਰੋਨਾਵਾਇਰਸ ਦੇ ਹਮਲੇ ਤੋਂ ਪੂਰੀ ਦੁਨੀਆਂ ਪ੍ਰਭਾਵਿਤ ਹੋਈ ਹੈ ਜਿਸ ਕਰਕੇ ਹਾਲਾਤ ਆਮ ਵਾਂਗ ਹੋਣ ਤੱਕ ਪੰਜਾਬ ਦੇ ਸਾਰੇ ਸਕੂਲਾਂ ਨੂੰ ਦਾਖ਼ਲਿਆਂ ਤੇ ਫੀਸਾਂ ਲੈਣ ਤੋਂ ਮਨਾਹੀ ਦੇ ਹੁਕਮ ਜਾਰੀ ਕੀਤੇ ਗਏ ਸਨ। ਉਨ੍ਹਾਂ ਕਿਹਾ ਕਿ ਪਰ ਕੁਝ ਪ੍ਰਾਈਵੇਟ ਸਕੂਲਾਂ ਵੱਲੋਂ ਇਨ੍ਹਾਂ ਹਦਾਇਤਾਂ ਦੀ ਉਲੰਘਣਾ ਕਰਕੇ ਵੱਖ-ਵੱਖ ਮਾਧਿਅਮਾਂ ਰਾਹੀਂ ਮਾਪਿਆਂ ਨੂੰ ਫੀਸ ਭਰਨ ਲਈ ਸੁਨੇਹੇ ਲਗਾਏ ਜਾ ਰਹੇ ਸਨ। ਅਜਿਹੇ 6 ਸਕੂਲਾਂ ਨੂੰ ਕਾਰਨ ਦੱਸੋ ਨੋਟਿਸ ਜਾਰੀ ਕੀਤੇ ਗਏ ਹਨ ਜਿਨ੍ਹਾਂ ਵਿਚ ਸੰਗਰੂਰ ਜ਼ਿਲ੍ਹਾ ਦਾ ਲਾ ਫਾਊਂਡੇਸ਼ਨ, ਪਟਿਆਲਾ ਜ਼ਿਲ੍ਹਾ ਦਾ ਭੁਪਿੰਦਰਾ ਰੋਡ ਸਥਿਤ ਡੀ.ਏ.ਵੀ. ਪਬਲਿਕ ਸਕੂਲ ਤੇ ਭੁਪਿੰਦਰਾ ਇੰਟਰਨੈਸ਼ਨਲ ਸਕੂਲ, ਲੁਧਿਆਣਾ ਸਥਿਤ ਦਿੱਲੀ ਪਬਲਿਕ ਸਕੂਲ, ਏਂਜਲਸ ਪੈਰਾਡਾਈਜ਼ ਸਕੂਲ ਅੰਮ੍ਰਿਤਸਰ ਅਤੇ ਫਰੀਦਕੋਟ ਜ਼ਿਲ੍ਹਾ ਦਾ ਮਾਉਂਟ ਲਿਟਰਾ ਜ਼ੀ ਸਕੂਲ ਸ਼ਾਮਲ ਹਨ।ਸਿੱਖਿਆ ਮੰਤਰੀ ਨੇ ਚਿਤਾਵਨੀ ਜਾਰੀ ਕਰਦਿਆਂ ਕਿਹਾ ਕਿ ਜੇਕਰ ਭਵਿੱਖ ਵਿਚ ਕਿਸੇ ਸਕੂਲ ਵੱਲੋਂ ਇਨ੍ਹਾਂ ਹਦਾਇਤਾਂ ਦੀ ਉਲੰਘਣਾ ਕਰਨ ਦਾ ਮਾਮਲਾ ਸਾਹਮਣੇ ਆਇਆ ਤਾਂ ਜ਼ਿਲ੍ਹਾ ਮੈਜਿਸਟਰੇਟਾਂ ਰਾਹੀਂ ਪਹਿਲਾਂ ਸਕੂਲਾਂ ਨੂੰ ਬੰਦ ਕਰਵਾਇਆ ਜਾਵੇਗਾ ਅਤੇ ਬਾਅਦ ਵਿਚ ਉਨ੍ਹਾਂ ਨੂੰ ਕਾਰਨ ਦੱਸੋ ਨੋਟਿਸ ਜਾਰੀ ਕੀਤਾ ਜਾਵੇਗਾ। ਕੈਬਨਿਟ ਮੰਤਰੀ ਨੇ ਦੱਸਿਆ ਕਿ 23 ਮਾਰਚ 2020 ਨੂੰ ਸਿੱਖਿਆ ਵਿਭਾਗ ਵੱਲੋਂ ਇੱਕ ਪੱਤਰ ਜਾਰੀ ਕਰਕੇ ਸਾਰੇ ਸਕੂਲਾਂ ਨੂੰ ਕੋਰੋਨਾ ਵਾਇਰਸ ਕਾਰਨ ਪੈਦਾ ਹੋਏ ਹਾਲਾਤਾਂ ਦੇ ਮੱਦੇਨਜ਼ਰ ਸਾਰੀਆਂ ਗੈਰਸਰਕਾਰੀ ਵਿੱਦਿਅਕ ਸੰਸਥਾਵਾਂ ਨੂੰ ਹਦਾਇਤ ਕੀਤੀ ਗਈ ਸੀ ਕਿ ਸਾਲ 2020-21 ਲਈ ਦਾਖਲਿਆਂ ਦੀ ਅੰਤਿਮ ਮਿਤੀ ਨੂੰ ਦੁਬਾਰਾ ਮਿੱਥਿਆ ਜਾਵੇ ਅਤੇ ਹਾਲਾਤ ਸੁਧਰਨ ਉਪਰੰਤ ਫੀਸਾਂ ਫਰਨ ਲਈ ਇੱਕ ਮਹੀਨੇ ਦਾ ਸਮਾਂ ਜ਼ਰੂਰ ਉਪਲਬਧ ਕਰਵਾਇਆ ਜਾਵੇ। ਉਨ੍ਹਾਂ ਕਿਹਾ ਕਿ ਇਨ੍ਹਾਂ ਹੁਕਮਾਂ ਰਾਹੀਂ ਹੀ ਲੌਕਡਾਊਨ ਲਾਗੂ ਰਹਿਣ ਤੱਕ ਕੋਈ ਜ਼ੁਰਮਾਨਾ ਜਾਂ ਲੇਟ ਫੀਸ ਲਗਾਉਣ ਤੋਂ ਮਨਾਹੀ ਕੀਤੀ ਗਈ ਸੀ।ਸ਼੍ਰੀ ਵਿਜੈ ਇੰਦਰ ਸਿੰਗਲਾ ਨੇ ਦੱਸਿਆ ਕਿ ਸਰਕਾਰ ਦੀਆਂ ਹਦਾਇਤਾਂ ਦੀ ਉਲੰਘਣਾ ਕਰਨ ਵਾਲੇ ਸਕੂਲਾਂ ਕਾਰਨ ਦੱਸੋ ਨੋਟਿਸ ਜਾਰੀ ਕਰਕੇ ਜਵਾਬ ਦਾਖ਼ਲ ਕਰਨ ਲਈ 7 ਦਿਨ ਦਾ ਸਮਾਂ ਦਿੱਤਾ ਗਿਆ ਹੈ ਅਤੇ ਜੇਕਰ ਇਹ ਸਕੂਲ ਤਸੱਲੀਬਖ਼ਸ ਜਵਾਬ ਦੇਣ ਤੋਂ ਅਸਮਰੱਥ ਰਹੇ ਤਾਂ ਇਨ੍ਹਾਂ ਦੀ ਮਾਨਤਾ ਜਾਂ ਇਤਰਾਜ਼ਹੀਣਤਾ ਸਰਟੀਫਿਕੇਟ (ਐਨ.ਓ.ਸੀ.) ਰੱਦ ਕਰ ਦਿੱਤੀ ਜਾਵੇਗੀ। ਇਨ੍ਹਾਂ ਸਕੂਲਾਂ ਤੋਂ ਇਲਾਵਾ ਜੇਕਰ ਕੋਈ ਹੋਰ ਸਕੂਲ ਵੀ ਕਰਫਿਊ ਦੌਰਾਨ ਫੀਸ ਦੀ ਮੰਗ ਕੀਤੀ ਜਾਂਦੀ ਹੈ ਤਾਂ ਵਿਦਿਆਰਥੀ ਜਾਂ ਉਨ੍ਹਾਂ ਦੇ ਮਾਪੇ ਆਪਣੀ ਸ਼ਿਕਾਇਤ ਸਿੱਧਾ ਉਨ੍ਹਾਂ ਨੂੰ ਈ-ਮੇਲ, vijayindersingla@@gmail.com ‘ਤੇ ਭੇਜ ਸਕਦੇ ਹਨ।

LEAVE A REPLY

Please enter your comment!
Please enter your name here